ਕਹਾਉਤਾਂ 17:1-28 IRVPun - Bible AI

1ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ।

2ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।

3ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ।

4ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ।

5ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।

6ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।

7ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ?

8ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।

9ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।

10ਸਮਝ ਵਾਲੇ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ।

11ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਸੰਦੇਸ਼ਵਾਹਕ ਉਹ ਦੇ ਵਿਰੁੱਧ ਭੇਜਿਆ ਜਾਵੇਗਾ।

12ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ।

13ਜਿਹੜਾ ਭਲਿਆਈ ਦੇ ਬਦਲੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੇ ਨਾ ਹੱਟੇਗੀ।

14ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।

15ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ।

16ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?

17ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।

18ਬੇਸਮਝ ਆਦਮੀ ਹੱਥ ਮਿਲਾਉਂਦਾ ਹੈ ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ।

19ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ+ 17:19 ਜਿਹੜਾ ਆਪਣੇ ਦਰਵਾਜ਼ੇ ਨੂੰ ਉੱਚਾ ਕਰਦਾ ਹੈ l ਉਹ ਆਪਣਾ ਨਾਸ ਭਾਲਦਾ ਹੈ।

20ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।

21ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ।

22ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।

23ਦੁਸ਼ਟ ਬੁੱਕਲ ਵਿੱਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ।

24ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ।

25ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।

26ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ।

27ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।

28ਮੂਰਖ ਵੀ ਜਿੰਨਾਂ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਮੂੰਹ ਬੰਦ ਰੱਖੇ ਤਾਂ ਸਿਆਣਾ ਸਮਝਿਆ ਜਾਂਦਾ ਹੈ।

cle>