ਗਿਣਤੀ 24:1-24 IRVPun - Bible AI

1ਜਦ ਬਿਲਆਮ ਨੇ ਵੇਖਿਆ ਕਿ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਉਹ ਪਹਿਲਾਂ ਕਦੀਂ ਕਦਾਈਂ ਜਾਦੂਗਰਾਂ ਨਾਲ ਮਿਲਣ ਲਈ ਜਾਂਦਾ ਸੀ, ਨਾ ਗਿਆ ਪਰ ਉਸ ਉਜਾੜ ਦੀ ਵੱਲ ਚਲਿਆ ਗਿਆ।

2ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ।

3ਤਦ ਉਸ ਆਪਣਾ ਅਗੰਮ ਵਾਕ ਆਖਿਆ,

4ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ,

5ਹੇ ਯਾਕੂਬ, ਤੇਰੇ ਤੰਬੂ ਕਿੰਨੇ ਚੰਗੇ ਹਨ!

6ਘਾਟੀ ਦੇ ਵਾਂਗੂੰ ਉਹ ਫੈਲੇ ਹੋਏ ਹਨ,

7ਉਸ ਦਾ ਪਾਣੀ ਉਮੜ੍ਹ ਕੇ ਵਗੇਗਾ,

8ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ,

9ਉਹ ਚੁੱਪ ਬੈਠਾ ਹੈ, ਉਹ ਸ਼ੇਰ ਵਾਂਗੂੰ ਲੇਟਿਆ,

10ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਸੱਦਿਆ ਅਤੇ ਵੇਖ, ਤੂੰ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ।

11ਹੁਣ ਆਪਣੇ ਘਰ ਚਲਿਆ ਜਾ! ਮੈਂ ਤਾਂ ਆਖਿਆ ਸੀ ਕਿ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ ਪਰ ਵੇਖ, ਯਹੋਵਾਹ ਨੇ ਤੈਨੂੰ ਇਨਾਮ ਲੈਣ ਤੋਂ ਮਨ੍ਹਾਂ ਕੀਤਾ।

12ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਸੰਦੇਸ਼ਵਾਹਕਾਂ ਨੂੰ ਜਿਹੜੇ ਤੂੰ ਮੇਰੇ ਕੋਲ ਭੇਜੇ ਸਨ ਨਹੀਂ ਆਖਿਆ ਸੀ।

13ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾਂ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ।

14ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ।

15ਫੇਰ ਉਸ ਆਪਣਾ ਅਗੰਮ ਵਾਕ ਆਖਿਆ,

16ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ,

17ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ,

18ਅਦੋਮ ਉਹ ਦੀ ਸੰਪਤੀ ਹੋਵੇਗਾ,

19ਯਾਕੂਬ ਤੋਂ ਉਹ ਰਾਜ ਕਰੇਗਾ,

20ਫੇਰ ਉਸ ਨੇ ਅਮਾਲੇਕ ਨੂੰ ਦੇਖਿਆ ਅਤੇ ਆਪਣਾ ਅਗੰਮ ਵਾਕ ਆਖਿਆ,

21ਫਿਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਆਖਿਆ,

22ਤਾਂ ਵੀ ਕਾਇਨ ਉਜਾੜ ਦਿੱਤਾ ਜਾਵੇਗਾ,

23ਉਸ ਨੇ ਫੇਰ ਆਪਣਾ ਅਗੰਮ ਵਾਕ ਆਖਿਆ,

24ਕਿੱਤੀਮ ਦੇ ਕੰਢਿਆਂ ਤੋਂ ਬੇੜੇ ਆਉਣਗੇ,

e>