ਜ਼ਬੂਰ 121:1-8 IRVPun - Bible AI

1ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ?

2ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।

3ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖ਼ਾ ਨਾ ਉਂਘਲਾਵੇਗਾ,

4ਵੇਖ, ਇਸਰਾਏਲ ਦਾ ਰਾਖ਼ਾ ਨਾ ਉਂਘਲਾਵੇਗਾ ਨਾ ਸੌਵੇਂਗਾ!

5ਯਹੋਵਾਹ ਤੇਰਾ ਰਾਖ਼ਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।

6ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ।

7ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ।

8ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ!

e>