1ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!+ 126:1 ਜਦ ਯਹੋਵਾਹ ਗੁਲਾਮਾਂ ਨੂੰ ਸਿਯੋਨ ਵਿੱਚ ਲੈ ਆਇਆ ਤਦ ਉਸ ਨੇ ਸਿਯੋਨ ਨੂੰ ਮੁੜ ਤੋਂ ਬਹਾਲ ਕੀਤਾ
2ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!
3ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!
4ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ+ 126:4 ਬਹਾਲ !
5ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।
6ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!