ਜ਼ਬੂਰ 54:1-7 IRVPun - Bible AI

1ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ!

2ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ,

3ਕਿਉਂ ਜੋ ਘਮੰਡੀ+ 54:3 ਪਰਦੇਸੀ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ। ਸਲਹ।

4ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੂ ਮੇਰੀ ਜਾਨ ਦਾ ਸੰਭਾਲੂ ਹੈ।

5ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ!

6ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ।

7ਉਹ ਨੇ ਤਾਂ ਸਾਰੇ ਦੁੱਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!

>