ਜ਼ਬੂਰ 75:1-10 IRVPun - Bible AI

1ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ਼ ਕਾਰਜਾਂ ਦਾ ਵਰਣਨ ਕਰਦੇ ਹਨ।

2ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਪਹੁੰਚਾਂਗਾ, ਤਾਂ ਮੈਂ ਠੀਕ ਨਿਆਂ ਕਰਾਂਗਾ।

3ਧਰਤੀ ਅਤੇ ਉਸ ਦੇ ਸਾਰੇ ਵਾਸੀ ਖੱਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸੰਭਾਲ ਰੱਖਿਆ ਹੈ। ਸਲਹ।

4ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਗ ਨਾ ਉਠਾਓ!

5ਆਪਣਾ ਸਿੰਗ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ!

6ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ, ਅਤੇ ਨਾ ਉਜਾੜੋਂ ਆਉਂਦਾ ਹੈ।

7ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।

8ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!

9ਪਰ ਮੈਂ ਸਦਾ ਤੱਕ ਦੱਸਦਾ ਰਹਾਂਗਾ, ਮੈਂ ਯਾਕੂਬ ਅਤੇ ਪਰਮੇਸ਼ੁਰ ਲਈ ਭਜਨ ਗਾਵਾਂਗਾ।

10ਮੈਂ ਦੁਸ਼ਟਾਂ ਦੇ ਸਾਰੇ ਸਿੰਗ ਵੱਢ ਸੁੱਟਾਂਗਾ, ਪਰ ਧਰਮੀ ਦੇ ਸਿੰਗ ਉੱਚੇ ਕੀਤੇ ਜਾਣਗੇ।

e>