2 ਇਤਹਾਸ 27:1-8 IRVPun - Bible AI

1ਯੋਥਾਮ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ

2ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ, ਪਰ ਉਹ ਯਹੋਵਾਹ ਦੀ ਹੈਕਲ ਵਿੱਚ ਨਾ ਵੜਿਆ ਅਤੇ ਅਜੇ ਤੱਕ ਲੋਕੀ ਵਿਗੜੀ ਚਾਲ ਚੱਲਦੇ ਸਨ

3ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ ਅਤੇ ਓਫ਼ਲ ਦੀ ਕੰਧ ਉੱਤੇ ਉਸ ਨੇ ਬਹੁਤ ਕੁਝ ਬਣਾਇਆ

4ਉਸ ਨੇ ਯਹੂਦਾਹ ਦੇ ਪਰਬਤ ਵਿੱਚ ਸ਼ਹਿਰ ਬਣਾਏ ਅਤੇ ਜੰਗਲਾਂ ਵਿੱਚ ਕੋਟ ਤੇ ਬੁਰਜ ਬਣਵਾਏ

5ਉਹ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਅਤੇ ਉਸੇ ਸਾਲ ਅੰਮੋਨੀਆਂ ਨੇ ਇੱਕ ਸੌ ਕਿਨਤਾਰ ਚਾਂਦੀ ਅਤੇ ਪੰਝੱਤਰ ਹਜ਼ਾਰ ਮਣ ਕਣਕ ਅਤੇ ਪੰਝੱਤਰ ਹਜ਼ਾਰ ਮਣ ਜੌਂ ਉਹ ਨੂੰ ਦਿੱਤੇ ਅਤੇ ਉੱਨਾ ਹੀ ਅੰਮੋਨੀਆਂ ਨੇ ਦੂਜੇ ਅਤੇ ਤੀਜੇ ਸਾਲ ਵੀ ਉਹ ਨੂੰ ਦਿੱਤਾ

6ਸੋ ਯੋਥਾਮ ਬਲਵਾਨ ਹੋ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਰਾਹ ਠੀਕ ਕੀਤੇ ਸਨ

7ਅਤੇ ਯੋਥਾਮ ਦੇ ਬਾਕੀ ਕੰਮ ਅਤੇ ਉਹ ਦੀਆਂ ਸਾਰੀਆਂ ਲੜਾਈਆਂ ਅਤੇ ਉਹ ਦੇ ਵਰਤਾਓ ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ

8ਉਹ ਪੱਚੀਆਂ ਸਾਲਾਂ ਦਾ ਸੀ ਜਦੋਂ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ

le>